Daily Hukumnama

Daily Hukamnama

August 8, 2022

ਧਨਾਸਰੀ ਮਹਲਾ ੪ ॥

Dhanaasaree, Fourth Mehl:

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

O my King, beholding the Blessed Vision of the Lord’s Darshan, I am at peace.

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

You alone know my inner pain, O King; what can anyone else know? ||Pause||

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

O True Lord and Master, You are truly my King; whatever You do, all that is True.

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

Who should I call a liar? There is no other than You, O King. ||1||

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

You are pervading and permeating in all; O King, everyone meditates on You, day and night.

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

Everyone begs of You, O my King; You alone give gifts to all. ||2||

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

All are under Your Power, O my King; none at all are beyond You.

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

All beings are Yours-You belong to all, O my King. All shall merge and be absorbed in You. ||3||

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

You are the hope of all, O my Beloved; all meditate on You, O my King.

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

As it pleases You, protect and preserve me, O my Beloved; You are the True King of Nanak. ||4||7||13||

ਧਨਾਸਰੀ ਮਹਲਾ ੪ ॥ ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ ।
ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ ।
ਕੋਈ ਹੋਰ ਕੀ ਜਾਣ ਸਕਦਾ ਹੈ?

ਰਹਾਉ।
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ ।
ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) ।
ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧।
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ ।
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ ।
ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨।
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ ।
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩।
ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ ।
ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ ।
ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

August 8, 2022 / by / in
Daily Hukamnama

August 5, 2022

ਧਨਾਸਰੀ ਮਹਲਾ ੫ ॥

Dhanaasaree, Fifth Mehl:

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

I carry the water, wave the fan, and grind the corn for the Saints; I sing the Glorious Praises of the Lord of the Universe.

ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

With each and every breath, my mind remembers the Naam, the Name of the Lord; in this way, it finds the treasure of peace. ||1||

ਤੁਮੑ ਕਰਹੁ ਦਇਆ ਮੇਰੇ ਸਾਈ ॥

Have pity on me, O my Lord and Master.

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

Bless me with such understanding, O my Lord and Master, that I may forever and ever meditate on You. ||1||Pause||

ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

By Your Grace, emotional attachment and egotism are eradicated, and doubt is dispelled.

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

The Lord, the embodiment of bliss, is pervading and permeating in all; wherever I go, there I see Him. ||2||

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

You are kind and compassionate, the treasure of mercy, the Purifier of sinners, Lord of the world.

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

I obtain millions of joys, comforts and kingdoms, if You inspire me to chant Your Name with my mouth, even for an instant. ||3||

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥

That alone is perfect chanting, meditation, penance and devotional worship service, which is pleasing to God’s Mind.

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

Chanting the Naam, all thirst and desire is satisfied; Nanak is satisfied and fulfilled. ||4||10||

ਧਨਾਸਰੀ ਮਹਲਾ ੫॥ (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ ।
ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧।
ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ ।
ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।
ਰਹਾਉ।
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ ।
ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩।
ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ ।
ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

August 5, 2022 / by / in
Daily Hukamnama

August 4, 2022

ਸਲੋਕ ਮਃ ੩ ॥

Shalok, Third Mehl:

ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥

The Gurmukhs serve God forever; night and day, they are steeped in the Love of the True Lord.

ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥

They are in bliss forever, singing the Glorious Praises of the True Lord; in this world and in the next, they keep Him clasped to their hearts.

ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥

Their Beloved dwells deep within; the Creator pre-ordained this destiny.

ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

O Nanak, He blends them into Himself; He Himself showers His Mercy upon them. ||1||

ਮਃ ੩ ॥

Third Mehl:

ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥

By merely talking and speaking, He is not found. Night and day, sing His Glorious Praises continually.

ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥

Without His Merciful Grace, no one finds Him; many have died barking and bewailing.

ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥

When the mind and body are saturated with the Word of the Guru’s Shabad, the Lord Himself comes to dwell in his mind.

ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥

O Nanak, by His Grace, He is found; He unites us in His Union. ||2||

ਪਉੜੀ ॥

Pauree:

ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥

He Himself is the Vedas, the Puraanas and all the Shaastras; He Himself chants them, and He Himself is pleased.

ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥

He Himself sits down to worship, and He Himself creates the world.

ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥

He Himself is a householder, and He Himself is a renunciate; He Himself utters the Unutterable.

ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥

He Himself is all goodness, and He Himself causes us to act; He Himself remains detached.

ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

He Himself grants pleasure and pain; the Creator Himself bestows His gifts. ||8||

ਸਲੋਕ ਮਃ ੩ ॥ ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ ।
ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।
(ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ ।
ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ ।
ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ ।੨।
ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ ।੮।

August 4, 2022 / by / in
Daily Hukamnama

August 3, 2022

ਸਲੋਕ ॥

Shalok:

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

The Merciful Lord is the Savior of the Saints; their only support is to sing the Kirtan of the Lord’s Praises.

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

One becomes immaculate and pure, by associating with the Saints, O Nanak, and taking the Protection of the Transcendent Lord. ||1||

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

The burning of the heart is not dispelled at all, by sandalwood paste, the moon, or the cold season.

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

It only becomes cool, O Nanak, by chanting the Name of the Lord. ||2||

ਪਉੜੀ ॥

Pauree:

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

Through the Protection and Support of the Lord’s lotus feet, all beings are saved.

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

Hearing of the Glory of the Lord of the Universe, the mind becomes fearless.

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

Nothing at all is lacking, when one gathers the wealth of the Naam.

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

The Society of the Saints is obtained, by very good deeds.

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

Twenty-four hours a day, meditate on the Lord, and listen continually to the Lord’s Praises. ||17||

ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ ।
ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧।
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ ।
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ ।
ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ ।
ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ ।
ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

August 3, 2022 / by / in
Daily Hukamnama

August 2, 2022

ਗਉੜੀ ਕਬੀਰ ਜੀ ॥

Gauree, Kabeer Jee:

ਜਿਹ ਮਰਨੈ ਸਭੁ ਜਗਤੁ ਤਰਾਸਿਆ ॥

That death which terrifies the entire world

ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥

– the nature of that death has been revealed to me, through the Word of the Guru’s Shabad. ||1||

ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥

Now, how shall I die? My mind has already accepted death.

ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥

Those who do not know the Lord, die over and over again, and then depart. ||1||Pause||

ਮਰਨੋ ਮਰਨੁ ਕਹੈ ਸਭੁ ਕੋਈ ॥

Everyone says, “I will die, I will die.”

ਸਹਜੇ ਮਰੈ ਅਮਰੁ ਹੋਇ ਸੋਈ ॥੨॥

But he alone becomes immortal, who dies with intuitive understanding. ||2||

ਕਹੁ ਕਬੀਰ ਮਨਿ ਭਇਆ ਅਨੰਦਾ ॥

Says Kabeer, my mind is filled with bliss;

ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

my doubts have been eliminated, and I am in ecstasy. ||3||20||

ਗਉੜੀ ਕਬੀਰ ਜੀ ॥ ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ ।੧।
ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ?
(ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ ।
(ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।੧।
ਰਹਾਉ।
(ਦੁਨੀਆ ਵਿਚ) ਹਰੇਕ ਜੀਵ ‘ਮੌਤ, ਮੌਤ’ ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ), (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।੨।
ਹੇ ਕਬੀਰ! ਆਖ—(ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ ।੩।੨੦।
ਸ਼ਬਦ ਦਾ ਭਾਵ :—ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਮੌਤ ਦਾ ਡਰ ਨਹੀਂ ਰਹਿੰਦਾ;
ਬਾਕੀ ਸਾਰਾ ਜਹਾਨ ਮੌਤ ਤੋਂ ਡਰ ਰਿਹਾ ਹੈ ।੨੦।

August 2, 2022 / by / in
Daily Hukamnama

August 1, 2022

ਗੂਜਰੀ ਮਹਲਾ ੩ ॥

Goojaree, Third Mehl:

ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥

That humble being who eliminates his ego is at peace; he is blessed with an ever-stable intellect.

ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥

That humble being is immaculately pure, who, as Gurmukh, understands the Lord, and focuses his consciousness on the Lord’s Feet. ||1||

ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥

O my unconscious mind, remain conscious of the Lord, and you shall obtain the fruits of your desires.

ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥

By Guru’s Grace, you shall obtain the sublime elixir of the Lord; by continually drinking it in, you shall have eternal peace. ||1||Pause||

ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥

When one meets the True Guru, he becomes the philosopher’s stone, with the ability to transform others, inspiring them to worship the Lord.

ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥

One who worships the Lord in adoration, obtains his rewards; instructing others, he reveals the Truth. ||2||

ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥

Without becoming the philosopher’s stone, he does not inspire others to worship the Lord; without instructing his own mind, how can he instruct others?

ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥

The ignorant, blind man calls himself the guru, but to whom can he show the way? ||3||

ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥

O Nanak, without His Mercy, nothing can be obtained. One upon whom He casts His Glance of Grace, obtains Him.

ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥

By Guru’s Grace, God bestows greatness, and projects the Word of His Shabad. ||4||5||7||

ਗੂਜਰੀ ਮਹਲਾ ੩ ॥ ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ ।
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੧।
ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ ।
(ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ।੧।
ਰਹਾਉ।
ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ ।
ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ ।
(ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ।੨।
(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ ।
ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ।੩।
ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ) ।
ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ ।
ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ।੪।੫।੭।

August 1, 2022 / by / in
Daily Hukamnama

July 30, 2022

ਸਲੋਕੁ ਮਃ ੪ ॥

Shalok, Fourth Mehl:

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

He has spiritual ignorance within, and his intellect is dull and dim; he does not place his faith in the True Guru.

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

He has deceit within himself, and so he sees deception in all others; through his deceptions, he is totally ruined.

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

The True Guru’s Will does not enter into his consciousness, and so he wanders around, pursuing his own interests.

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

If He grants His Grace, then Nanak is absorbed into the Word of the Shabad. ||1||

ਮਃ ੪ ॥

Fourth Mehl:

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

The self-willed manmukhs are engrossed in emotional attachment to Maya; in the love of duality, their minds are unsteady.

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

Night and day, they are burning; day and night, they are totally ruined by their egotism.

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

Within them, is the total pitch darkness of greed, and no one even approaches them.

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

They themselves are miserable, and they never find peace; they are born, only to die, and die again.

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥

O Nanak, the True Lord God forgives those, who focus their consciousness on the Guru’s feet. ||2||

ਪਉੜੀ ॥

Pauree:

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

That Saint, that devotee, is acceptable, who is loved by God.

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥

Those beings are wise, who meditate on the Lord.

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

They eat the food, the treasure of the Ambrosial Naam, the Name of the Lord.

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

They apply the dust of the feet of the Saints to their foreheads.

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

O Nanak, they are purified, bathing in the sacred shrine of the Lord. ||26||

ਸਲੋਕੁ ਮਃ ੪ ॥ (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ;
ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ ।
(ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ;
ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ;
ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।
ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ;
ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ;
ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।
ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।
ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।
ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ ।
ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

July 30, 2022 / by / in
Daily Hukamnama

July 28, 2022

ਸੂਹੀ ਮਹਲਾ ੪ ਘਰੁ ੭

Soohee, Fourth Mehl, Seventh House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

Which, which of Your Glorious Virtues should I sing and recount, Lord? You are my Lord and Master, the treasure of excellence.

ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

I cannot express Your Glorious Praises. You are my Lord and Master, lofty and benevolent. ||1||

ਮੈ ਹਰਿ ਹਰਿ ਨਾਮੁ ਧਰ ਸੋਈ ॥

The Name of the Lord, Har, Har, is my only support.

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥

If it pleases You, please save me, O my Lord and Master; without You, I have no other at all. ||1||Pause||

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥

You alone are my strength, and my Court, O my Lord and Master; unto You alone I pray.

ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥

There is no other place where I can offer my prayers; I can tell my pains and pleasures only to You. ||2||

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥

Water is locked up in the earth, and fire is locked up in wood.

ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥

The sheep and the lions are kept in one place; O mortal, meditate on the Lord, and your doubts and fears shall be removed. ||3||

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ

So behold the glorious greatness of the Lord, O Saints; the Lord blesses the dishonored with honor.

ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

As dust rises from underfoot, O Nanak, so does the Lord make all people fall at the feet of the Holy. ||4||1||12||

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥ ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ।
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ?
ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ।
ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ।
ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧।
ਰਹਾਉ।
ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ।
ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ।
ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ।
ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ।
ਹੇ ਮਨ! ਤੂੰ ਕਿਉਂ ਡਰਦਾ ਹੈਂ?
ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩।
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੑਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ।
ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

July 28, 2022 / by / in
Daily Hukamnama

July 27, 2022

ਵਡਹੰਸੁ ਮਹਲਾ ੩ ॥

Wadahans, Third Mehl:

ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥

O my mind, contemplate the True Lord forever.

ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥

Dwell in peace in the home of your own self, and the Messenger of Death shall not touch you.

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥

The noose of the Messenger of Death shall not touch you, when you embrace love for the True Word of the Shabad.

ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥

Ever imbued with the True Lord, the mind becomes immaculate, and its coming and going is ended.

ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥

The love of duality and doubt have ruined the self-willed manmukh, who is lured away by the Messenger of Death.

ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

Says Nanak, listen, O my mind: contemplate the True Lord forever. ||1||

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥

O my mind, the treasure is within you; do not search for it on the outside.

ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥

Eat only that which is pleasing to the Lord, and as Gurmukh, receive the blessing of His Glance of Grace.

ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥

As Gurmukh, receive the blessing of His Glance of Grace, O my mind; the Name of the Lord, your help and support, is within you

ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥

The self-willed manmukhs are blind, and devoid of wisdom; they are ruined by the love of duality.

ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥

Without the Name, no one is emancipated. All are bound by the Messenger of Death.

ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥

O Nanak, the treasure is within you; do not search for it on the outside. ||2||

ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥

O my mind, obtaining the blessing of this human birth, some are engaged in the trade of Truth.

ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥

They serve their True Guru, and the Infinite Word of the Shabad resounds within them.

ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥

Within them is the Infinite Shabad, and the Beloved Naam, the Name of the Lord; through the Naam, the nine treasures are obtained.

ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥

The self-willed manmukhs are engrossed in emotional attachment to Maya; they suffer in pain, and through duality, they lose their honor.

ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥

But those who conquer their ego, and merge in the True Shabad, are totally imbued with Truth.

ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥

O Nanak, it is so difficult to obtain this human life; the True Guru imparts this understanding. ||3||

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥

O my mind, those who serve their True Guru are the most fortunate beings.

ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥

Those who conquer their minds are beings of renunciation and detachment.

ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥

They are beings of renunciation and detachment, who lovingly focus their consciousness on the True Lord; they realize and understand their own selves.

ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥

Their intellect is steady, deep and profound; as Gurmukh, they naturally chant the Naam, the Name of the Lord.

ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥

Some are lovers of beautiful young women; emotional attachment to Maya is very dear to them. The unfortunate self-willed manmukhs remain asleep.

ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

O Nanak, those who intuitively serve their Guru, have perfect destiny. ||4||3||

ਵਡਹੰਸੁ ਮਹਲਾ ੩ ॥ ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ ।
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ ।
(ਇਸ ਵਾਸਤੇ) ਨਾਨਕ ਆਖਦਾ ਹੈ—ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ।੧।
ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।
ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ ।
ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) ।
ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ ।
ਹੇ ਨਾਨਕ! (ਆਖ—) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ ।
(ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।੨।
ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ ।
ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ ।
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ ।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ ।੩।
ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ ।
(ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ ।
ਹੇ ਨਾਨਕ! (ਆਖ—) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ ।੪।੩।

July 27, 2022 / by / in
Daily Hukamnama

July 20, 2022

ਸਲੋਕੁ ਮਰਦਾਨਾ ੧ ॥

Shalok, Mardaanaa:

ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥

The Dark Age of Kali Yuga is the vessel, filled with the wine of sexual desire; the mind is the drunkard.

ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥

Anger is the cup, filled with emotional attachment, and egotism is the server.

ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥

Drinking too much in the company of falsehood and greed, one is ruined.

ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥

So let good deeds be your distillery, and Truth your molasses; in this way, make the most excellent wine of Truth.

ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥

Make virtue your bread, good conduct the ghee, and modesty the meat to eat.

ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥

As Gurmukh, these are obtained, O Nanak; partaking of them, one’s sins depart. ||1||

ਮਰਦਾਨਾ ੧ ॥

Mardaanaa:

ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥

The human body is the vat, self-conceit is the wine, and desire is the company of drinking buddies.

ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥

The cup of the mind’s longing is overflowing with falsehood, and the Messenger of Death is the cup-bearer.

ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥

Drinking in this wine, O Nanak, one takes on countless sins and corruptions.

ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥

So make spiritual wisdom your molasses, the Praise of God your bread, and the Fear of God the meat you eat.

ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥

O Nanak, this is the true food; let the True Name be your only Support. ||2||

ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥

If the human body is the vat, and self-realization is the wine, then a stream of Ambrosial Nectar is produced.

ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥

Meeting with the Society of the Saints, the cup of the Lord’s Love is filled with this Ambrosial Nectar; drinking it in, one’s corruptions and sins are wiped away. ||3||

ਪਉੜੀ ॥

Pauree:

ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥

He Himself is the angelic being, the heavenly herald, and the celestial singer. He Himself is the one who explains the six schools of philosophy.

ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥

He Himself is Shiva, Shankara and Mahaysh; He Himself is the Gurmukh, who speaks the Unspoken Speech.

ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥

He Himself is the Yogi, He Himself is the Sensual Enjoyer, and He Himself is the Sannyaasee, wandering through the wilderness.

ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥

He discusses with Himself, and He teaches Himself; He Himself is discrete, graceful and wise.

ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥

Staging His own play, He Himself watches it; He Himself is the Knower of all beings. ||12||

ਸਲੋਕੁ ਮਰਦਾਨਾ ੧ ॥ ਕਲਜੁਗੀ ਸੁਭਾਉ (ਮਾਨੋਂ) ਸ਼ਰਾਬ ਕੱਢਣ ਵਾਲੀ) ਮੱਟੀ ਹੈ;
ਕਾਮ (ਮਾਨੋਂ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋਂ) ਕਟੋਰੀ ਹੈ ਤੇ ਅਹੰਕਾਰ (ਮਾਨੋਂ) ਪਿਲਾਉਣ ਵਾਲਾ ਹੈ, ਕੂੜੇ ਲੋਬ ਦੀ (ਮਾਨੋਂ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਕੇ ਖੁਆਰ ਹੁੰਦਾ ਹੈ।
ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ।
ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ;
ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧।
ਸਰੀਰ (ਮਾਨੋਂ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋਂ) ਮਹਫਲ ਹੈ, ਕੂੜ ਨਾਲ ਭਰੀ ਹੋਈ ਵਾਸਨਾ (ਮਾਨੋਂ) ਕਟੋਰੀ ਹੈ ਤੇ ਜਮ ਕਾਲ (ਮਾਨੋਂ) ਪਿਲਾਉਂਦਾ ਹੈ।
ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ ( ਭਾਵ, ਅਹੰਕਾਰ ਤ੍ਰਿਸ਼ਨਾਂ ਕੂੜ ਆਦਿਕ ਦੇ ਕਾਰਣ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ।
ਪ੍ਰਭੂ ਦਾ ਗਿਆਨ (ਮਾਨੋਂ) ਗੁੜ ਹੋਵੇ, ਸਿਫ਼ਤਿ ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨।
(ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ), ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੩।
ਪ੍ਰਭੂ ਆਪ ਹੀ ਦੇਵਤੇ, ਮਨੁਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ), ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਨਣ ਵਾਲਾ ਹੈ।੧੨।

July 20, 2022 / by / in