Daily Hukamnama

Daily Hukamnama

July 1, 2022

ਬਿਲਾਵਲੁ ਮਹਲਾ ੫ ॥

Bilaaval, Fifth Mehl:

ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥

If it pleases You, then cherish me.

ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥

O Supreme Lord God, Transcendent Lord, O True Guru, I am Your child, and You are my Merciful Father. ||1||Pause||

ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥

I am worthless; I have no virtues at all. I cannot understand Your actions.

ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥

You alone know Your state and extent. My soul, body and property are all Yours. ||1||

ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥

You are the Inner-knower, the Searcher of hearts, the Primal Lord and Master; You know even what is unspoken.

ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

My body and mind are cooled and soothed, O Nanak, by God’s Glance of Grace. ||2||5||121||

ਬਿਲਾਵਲੁ ਮਹਲਾ ੫ ॥ ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ ਔਗੁਣਾਂ ਤੋਂ ਮੇਰੀ ਰਾਖੀ ਕਰ।
ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀਂ ਜੀਵ ਤੁਹਾਡੇ ਹਾਂ, ਤੁਸੀਂ ਸਾਡੇ ਪਾਲਣਹਾਰ ਪਿਤਾ ਹੋ।
ਰਹਾਉ।
ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ।
ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵ੍ਹਡਾ ਹੈ- ਇਹ ਗੱਲ ਤੂੰ ਆਪ ਹੀ ਜਾਣਦਾ ਹੈਂ।
ਅਸਾਂ ਜੀਵਾਂ ਦਾ ਇਹ ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ।
ਹੇ ਨਾਨਕ! ਆਖ- ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।

July 1, 2022 / by / in

Leave a Reply

Your email address will not be published.