Daily Hukamnama

Daily Hukamnama

July 2, 2022

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ

Raamkalee, First Mehl, Dakhanee, Ongkaar:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਓਅੰਕਾਰਿ ਬ੍ਰਹਮਾ ਉਤਪਤਿ ॥

From Ongkaar, the One Universal Creator God, Brahma was created.

ਓਅੰਕਾਰੁ ਕੀਆ ਜਿਨਿ ਚਿਤਿ ॥

He kept Ongkaar in his consciousness.

ਓਅੰਕਾਰਿ ਸੈਲ ਜੁਗ ਭਏ ॥

From Ongkaar, the mountains and the ages were created.

ਓਅੰਕਾਰਿ ਬੇਦ ਨਿਰਮਏ ॥

Ongkaar saves the world through the Shabad.

ਓਅੰਕਾਰਿ ਗੁਰਮੁਖਿ ਤਰੇ ॥

Ongkaar saves the Gurmukhs.

ਓਨਮ ਅਖਰ ਸੁਣਹੁ ਬੀਚਾਰੁ ॥

Listen to the Message of the Universal, Imperishable Creator Lord.

ਓਨਮ ਅਖਰੁ ਤ੍ਰਿਭਵਣ ਸਾਰੁ ॥੧॥

The Universal, Imperishable Creator Lord is the essence of the three worlds. ||1||

ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥

Listen, O Pandit, O religious scholar, why are you writing about worldly debates?

ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥

As Gurmukh, write only the Name of the Lord, the Lord of the World. ||1||Pause||

ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥

Sassa: He created the entire universe with ease; His One Light pervades the three worlds.

ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥

Become Gurmukh, and obtain the real thing; gather the gems and pearls.

ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥

If one understands, realizes and comprehends what he reads and studies, in the end he shall realize that the True Lord dwells deep within his nucleus.

ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥

The Gurmukh sees and contemplates the True Lord; without the True Lord, the world is false. ||2||

ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥

Dhadha: Those who enshrine Dharmic faith and dwell in the City of Dharma are worthy; their minds are steadfast and stable.

ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥

Dhadha: If the dust of their feet touches one’s face and forehead, he is transformed from iron into gold.

ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥

Blessed is the Support of the Earth; He Himself is not born; His measure and speech are perfect and True.

ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥

Only the Creator Himself knows His own extent; He alone knows the Brave Guru. ||3||

ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥

In love with duality, spiritual wisdom is lost; the mortal rots away in pride, and eats poison.

ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥

He thinks that the sublime essence of the Guru’s song is useless, and he does not like to hear it. He loses the profound, unfathomable Lord.

ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥

Through the Guru’s Words of Truth, the Ambrosial Nectar is obtained, and the mind and body find joy in the True Lord.

ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥

He Himself is the Gurmukh, and He Himself bestows the Ambrosial Nectar; He Himself leads us to drink it in. ||4||

ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥

Everyone says that God is the One and only, but they are engrossed in egotism and pride.

ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥

Realize that the One God is inside and outside; understand this, that the Mansion of His Presence is within the home of your heart.

ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥

God is near at hand; do not think that God is far away. The One Lord permeates the entire universe.

ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥

There in One Universal Creator Lord; there is no other at all. O Nanak, merge into the One Lord. ||5||

ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥

How can you keep the Creator under your control? He cannot be seized or measured.

ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥

Maya has made the mortal insane; she has administered the poisonous drug of falsehood.

ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥

Addicted to greed and avarice, the mortal is ruined, and then later, he regrets and repents.

ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥

So serve the One Lord, and attain the state of Salvation; your comings and goings shall cease. ||6||

ਏਕੁ ਅਚਾਰੁ ਰੰਗੁ ਇਕੁ ਰੂਪੁ ॥

He manifests in many shapes through wind, water and fire.

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥
(ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ?
ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ?
(ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ ।
(ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ ।
ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) ।
ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ ।
ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ ।੧੬।
(ਹੇ ਪਾਂਡੇ!) ਉਹੀ ਮਨੁੱਖ ਗੋਪਾਲ-ਪ੍ਰਭੂ ਨਾਲ ਸਾਂਝ ਵਾਲਾ ਹੁੰਦਾ ਹੈ ਜੋ ਉਸ ਦੇ ਗੁਣਾਂ ਨੂੰ ਆਪਣੇ ਮਨ ਵਿਚ ਥਾਂ ਦੇਂਦਾ ਹੈ;
ਗੋਪਾਲ ਦੇ ਗੁਣਾਂ ਵਿਚ (ਚਿੱਤ ਜੋੋੜਿਆਂ ਹੀ) ਗੋਪਾਲ ਨਾਲ ਸਾਂਝ ਬਣਦੀ ਹੈ ।
ਪਰ ਜਗਤ ਵਿਚ ਕੋਈ ਵਿਰਲਾ (ਮਹਾ ਪੁਰਖ ਜੀਵ ਦੀ) ਗੋਪਾਲ ਦੇ ਗੁਣਾਂ ਨਾਲ ਜਾਣ-ਪਛਾਣ ਕਰਾਂਦਾ ਹੈ;
ਗੋਪਾਲ ਦੇ ਗੁਣ ਯਾਦ ਕਰਨ ਦਾ ਸੱਚਾ ਕਰਤੱਬ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਹੀ ਹੋ ਸਕਦਾ ਹੈ ।
(ਹੇ ਪਾਂਡੇ!) ਉਹ ਗੋਪਾਲ ਅਪਹੁੰਚ ਹੈ, ਜੀਵ ਦੇ ਗਿਆਨ-ਇੰਦ੍ਰੇ ਉਸ ਤਕ ਨਹੀਂ ਅੱਪੜ ਸਕਦੇ, (ਸਤਿਗੁਰੂ ਦੀ ਦਿੱਤੀ ਸੂਝ ਤੋਂ ਬਿਨਾ) ਉਸ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ ।
ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ (ਸਤਿਗੁਰੂ ਦੀ ਰਾਹੀਂ) ਆਪ ਮਿਲਾ ਲਏ ।
ਹੇ ਨਾਨਕ! ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ, ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ ।੧੭।
ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕੋ੍ਰਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ ।
ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ, ਫਿਰ ਕਸਵੱਟੀ ਦੀ ਕੱਸ ਸਹਾਰਦਾ ਹੈ (ਭਾਵ, ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ), ਤੇ, ਸੋਹਣੇ ਰੰਗ ਵਾਲਾ ਉਹ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ ।
(ਕਾਮ ਕੋ੍ਰਧ ਨਾਲ ਨਿਰਬਲ ਹੋਇਆ ਜੀਵ ਭੀ ਪ੍ਰਭੂ ਦੀ ਮਿਹਰ ਨਾਲ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ, ਤੇ ਗੁਰੂ ਦੀ ਦੱਸੀ ਸਿੱਖਿਆ ਉਤੇ ਪੂਰਾ ਉਤਰਦਾ ਹੈ ਤਾਂ ਉਹ ਸੋਹਣੇ ਆਤਮਾ ਵਾਲਾ ਪ੍ਰਾਣੀ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ) ।
ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ ।
ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ ।
ਪਰ ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ ।
ਇਸ ਮਰਯਾਦਾ ਵਿਚ ਕੋਈ ਉਕਾਈ ਨਹੀਂ ਦੱਸੀ ਜਾ ਸਕਦੀ ।੧੮।
(ਸਤਿਗੁਰੂ ਦੀ ਮਤਿ ਦੀ ਸਹੈਤਾ ਨਾਲ) ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਵਿਚ ਲੀਨ ਕਰ ਦੇਂਦਾ ਹੈ ।
ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ, ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ ।
ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ ।
(ਉਹੀ ਬੰਦੇ) ਜਦ ਸਤਿਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹਉਮੈ ਨੂੰ ਮਾਰ ਮੁਕਾਂਦੇ ਹਨ ।
ਉਹਨਾਂ ਦਾ ਮਨ (ਕਾਮ ਕੋ੍ਰਧ ਆਦਿਕ ਵਲੋਂ) ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁੰਦਾ ਹੈ ।
ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਦੇ ਨਾਮ ਨਾਲ ਉਹਨਾਂ ਦੀ ਡੂੰਘੀ ਸਾਂਝ ਪੈ ਜਾਂਦੀ ਹੈ ।੧੯।
(ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ, ਉਹ ਗੋਪਾਲ) ਸਰਬ-ਵਿਆਪਕ ਹੈ ਤੇ ਜੀਵਾਂ ਦੇ ਔਗੁਣ ਵੇਖ ਕੇ ਛਿੱਥਾ ਨਹੀਂ ਪੈਂਦਾ ।
ਜਿਸ ਮਨੁੱਖ ਦਾ ਮਨ ਉਸ ਸਰਬ ਵਿਆਪਕ ਗੋਪਾਲ ਵਿਚ ਟਿਕਦਾ ਹੈ, ਜੋ ਮਨੁੱਖ ਉਸ ਦੇ ਗੁਣ ਗਾਂਦਾ ਹੈ, ਉਹ ਸ਼ਾਂਤੀ ਅਤੇ ਅਡੋਲਤਾ ਵਿਚ ਟਿਕ ਜਾਂਦਾ ਹੈ;
ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਸਤਿਗੁਰੂ ਦੀ ਕਿਰਪਾ ਨਾਲ ਉਹ (ਸਰਬ-ਵਿਆਪਕ ਗੋੋਪਾਲ ਵਿਚ) ਸੁਰਤਿ ਜੋੜੀ ਰੱਖਦਾ ਹੈ ।
ਉਹ ਸਰਬ-ਵਿਆਪਕ ਗੋਪਾਲ ਅਪਹੁੰਚ ਹੈ (ਭਾਵ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ), ਉਸ ਦੇ ਸਿਰ ਉਤੇ ਕਿਸੇ ਦਾ ਕੁੰਡਾ ਨਹੀਂ ਹੈ, ਉਹ ਜੰਮਣ-ਮਰਨ ਤੋਂ ਰਹਿਤ ਹੈ ।
ਉਸ ਵਿਚ ਜੋੜੀ ਹੋਈ ਸੁਰਤਿ ਮਨੁੱਖ ਦੇ ਅੰਦਰ ਗੁਣ ਪੈਦਾ ਕਰਦੀ ਹੈ, ਤੇ ਮਨ ਨੂੰ ਮਾਇਆ ਵਿਚ ਡੋਲਣ ਤੋਂ ਬਚਾ ਲੈਂਦੀ ਹੈ ।
(ਹੇ ਪਾਂਡੇ!) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ ।
(ਹੇ ਪਾਂਡੇ!) ਸਤਿਗੁਰੂ ਦੀ ਮਤਿ ਹੀ (ਜੀਵਨ ਲਈ) ਸ੍ਰੇਸ਼ਟ ਰਸਤਾ ਹੈ, ਹੋਰ ਮਤਿ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ ।੨੦।

July 2, 2022 / by / in

Leave a Reply

Your email address will not be published.